Wednesday, December 2, 2020
Home > News > ਹੁਣੇ ਹੁਣੇ ਪੰਜਾਬ ਦੇ ਕਿਸਾਨ ਵੀਰਾਂ ਲਈ ਆਈ ਰਾਹਤ ਵਾਲੀ ਖ਼ਬਰ-ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਪੰਜਾਬ ਦੇ ਕਿਸਾਨ ਵੀਰਾਂ ਲਈ ਆਈ ਰਾਹਤ ਵਾਲੀ ਖ਼ਬਰ-ਦੇਖੋ ਪੂਰੀ ਖ਼ਬਰ

ਪੰਜਾਬ ਦੇ 9.50 ਲੱਖ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ

ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ‘ਜੇ’ ਫਾਰਮ ਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।

Leave a Reply

Your email address will not be published. Required fields are marked *