Thursday, November 26, 2020
Home > News > ਹੁਣ ਝੋਨਾ ਲਗਵਾਉਣ ਦੀ ਨਾ ਲਵੋ ਟੈਨਸ਼ਨ, ਕੈਪਟਨ ਨੇ ਕੱਢ ਲਿਆ ਨਵਾਂ ਹੱਲ-ਦੇਖੋ ਪੂਰੀ ਖ਼ਬਰ

ਹੁਣ ਝੋਨਾ ਲਗਵਾਉਣ ਦੀ ਨਾ ਲਵੋ ਟੈਨਸ਼ਨ, ਕੈਪਟਨ ਨੇ ਕੱਢ ਲਿਆ ਨਵਾਂ ਹੱਲ-ਦੇਖੋ ਪੂਰੀ ਖ਼ਬਰ

ਇਸ ਵਾਰ ਝੋਨੇ ਦਾ ਸੀਜ਼ਨ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਚੁੱਕਿਆ ਹੈ ਅਤੇ ਕਿਸਾਨਾਂ ਲਈ ਇੱਕ ਵੱਡੀ ਸਮੱਸਿਆ ਇਹ ਹੈ ਕਿ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਪਰਵਾਸੀ ਮਜਦੂਰਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਇੱਕ ਪਾਸੇ ਇਸ ਮੁਸ਼ਕਿਲ ਦਾ ਕੋਈ ਨਾ ਕੋਈ ਹੱਲ ਲੱਭਣ ਵਿਚ ਲੱਗੇ ਹੋਏ ਹਨ ਉਥੇ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸਦਾ ਹੱਲ ਲੱਭ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਪਟਨ ਵੱਲੋਂ ਇਸ ਵਾਰ ਪੰਜਾਬ ਵਿੱਚ ਝੋਨਾ ਲਾਉਣ ਲਈ ਲੇਬਰ ਦਾ ਪ੍ਰਬੰਧ ਕਰਨ ਲਈ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਸੂਬਿਆਂ ਤੋਂ ਲਿਆਉਣ ਲਈ ਚਾਰਾਜੋਈ ਵਿੱਢਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਆਪਣੇ ਮੁੱਖ ਸਕੱਤਰ ਨੂੰ ਕੇਂਦਰ ਨਾਲ ਰਾਬਤਾ ਕਾਇਮ ਕਰਨ ਲਈ ਵੀ ਕਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕੰਮ ਕਰਨ ਲਈ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਕਈ ਸੂਬਿਆਂ ’ਚੋਂ ਬਹੁਤ ਸਾਰੇ ਮਜਦੂਰਾਂ ਵੱਲੋਂ ਪੰਜਾਬ ਆਉਣ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਮੁਖ ਮੰਤਰੀ ਨੇ ਆਪਣੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਇਸ ਬਾਰੇ ਗੱਲਬਾਤ ਕਰਨ, ਤਾਂ ਜੋ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੀਜ਼ਨ ਲਈ ਆਉਣ ਵਾਲੇ ਸਾਰੇ ਮਜਦੂਰਾਂ ਨੂੰ ਉਨ੍ਹਾਂ ਪਿੰਡਾਂ ਵਿੱਚ ਹੀ ਏਕਾਂਤਵਾਸ ਕੀਤਾ ਜਾਵੇਗਾ ਜਿੱਥੇ ਉਹ ਕੰਮ ਕਰਨ ਲਈ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਰਾਜੋਵਾਲ ਵੱਲੋਂ ਸੰਗਰੂਰ ਵਿੱਚ ਆਪਣੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਮੁੱਖ ਮੰਤਰੀ ਤੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੀ ਲੇਬਰ ਦਾ ਪ੍ਰਬੰਧ ਕਰਵਾਉਣ ਤੇ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ’ਤੇ 60 ਫੀਸਦੀ ਸਬਸਿਡੀ ਦੀ ਮੰਗ ਕੀਤੀ ਗਈ ਸੀ।

ਕਿਸਾਨ ਯੂਨੀਅਨ ਵੱਲੋਂ ਨਾਲ ਹੀ ਇਹ ਮੰਗ ਕੀਤੀ ਗਈ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਮੀਨ ਦੀ ਰੌਣੀ ਕਰਨ ਵਾਸਤੇ ਇਸ ਵਾਰ 25 ਮਈ ਤੋਂ ਸਰਕਾਰ ਬਿਜਲੀ ਦੀ ਸਪਲਾਈ ਵਿੱਚ ਵਾਧਾ ਕਰੇ, ਨਾਲ ਹੀ ਮੱਕੀ ਦੀ ਫਸਲ ਲਈ ਸਬਸਿਡੀ ਦਿੱਤੀ ਜਾਵੇ ਅਤੇ ਸਰਕਾਰ ਵੀਡੀਐਸ ਸਕੀਮ ਵਿੱਚ ਮੋਟਰਾਂ ਵਾਸਤੇ ਵੱਡੇ ਟਰਾਂਸਫਾਰਮਰ ਜਲਦੀ ਮੁਹਈਆ ਕਰਵਾਏ।

Leave a Reply

Your email address will not be published. Required fields are marked *