Wednesday, December 2, 2020
Home > News > ਲਓ ਹੁਣੇ ਹੁਣੇ ਪੰਜਾਬ ਦਾ ਇਹ ਜ਼ਿਲ੍ਹਾ ਵੀ ਹੋ ਗਿਆ ਕਰੋਨਾ ਮੁਕਤ,ਲੋਕਾਂ ਨੇ ਲਿਆ ਸੁੱਖ ਦਾ ਸਾਹ-ਦੇਖੋ ਪੂਰੀ ਖ਼ਬਰ

ਲਓ ਹੁਣੇ ਹੁਣੇ ਪੰਜਾਬ ਦਾ ਇਹ ਜ਼ਿਲ੍ਹਾ ਵੀ ਹੋ ਗਿਆ ਕਰੋਨਾ ਮੁਕਤ,ਲੋਕਾਂ ਨੇ ਲਿਆ ਸੁੱਖ ਦਾ ਸਾਹ-ਦੇਖੋ ਪੂਰੀ ਖ਼ਬਰ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਐਕਟਿਵ ਚੱਲ ਰਹੇ 1 ਕੋਰੋਨਾ ਦੇ ਕੇਸ ਦੀ ਸਿਹਤ ਵਿਭਾਗ ਵੱਲੋਂ ਘਰ ਵਾਪਸੀ ਕਰਵਾ ਦਿੱਤੀ ਗਈ ਹੈ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਹੈ। ਸਥਾਨਕ ਕੋਵਿਡ-19 ਹਸਪਤਾਲ ਵਿਖੇ ਦਾਖਲ ਕੋਰੋਨਾ ਦਾ ਇਕ ਮਰੀਜ਼, ਜਿਸਨੂੰ ਸਰਕਾਰ ਦੀਆਂ ਗਾਇਡਲਾਈਨਾਂ ਤਹਿਤ ਘਰ ਭੇਜ ਦਿੱਤਾ ਗਿਆ ਹੈ, ਜੋ ਘਰ ਅੰਦਰ ਹੀ ਏਕਾਂਤਵਾਸ ਦਾ ਪਾਲਣ ਕਰੇਗਾ।

ਇਸ ਮਰੀਜ਼ ਨੂੰ ਅੱਜ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਗੁਲਦਸਤੇ ਭੇਂਟ ਕਰਦਿਆਂ ਉਸਦੀ ਘਰ ਵਾਪਸੀ ਕਰਾਈ ਹੈ |ਇਸ ਮੌਕੇ ਹਸਪਤਾਲ ਦਾ ਸਟਾਫ ਵੀ ਹਾਜ਼ਰ ਸੀ, ਜਿਨ੍ਹਾਂ ਮਰੀਜ਼ ਦੀ ਸਿਹਤਯਾਬੀ ਲਈ ਕਾਮਨਾ ਕੀਤੀ ਤੇ ਖੁਸ਼ੀ-ਖੁਸ਼ੀ ਉਸਨੂੰ ਘਰ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ।

ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ-ਆਪਣੇ ਘਰਾਂ ‘ਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਸਾਰੇ ਦੇ ਸਾਰੇ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਕੋਰੋਨਾ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜਾਂਚ ਲਈ ਭੇਜੇ ਗਏ ਸੈਂਪਲਾਂ ‘ਚੋਂ 105 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਦੋਂਕਿ 226 ਸੈਂਪਲ ਅਜੇ ਜਾਂਚ ਅਧੀਨ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਅੰਦਰੋਂ 111 ਨਵੇਂ ਸੈਂਪਲ ਲਏ ਗਏ ਹਨ।

ਫਿਲਹਾਲ ਕੋਵਿਡ-19 ਹਸਪਤਾਲ ਵਿਖੇ ਦਾਖਲ ਇਕ ਮਰੀਜ਼ ਨੂੰ ਸਰਕਾਰ ਦੀਆਂ ਹਦਾਇਤਾਂ ਤਹਿਤ ਘਰ ਭੇਜ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਅੰਦਰ ਕੁੱਲ 67 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ‘ਚੋਂ 66 ਮਰੀਜ਼ਾਂ ਨੂੰ ਪਹਿਲਾਂ ਹੀ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ, ਜਦੋਂਕਿ ਬਾਕੀ ਰਹਿੰਦੇ ਇਕ ਮਰੀਜ਼ ਨੂੰ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ ਵਾਪਸੀ ਕਰਾਈ ਗਈ ਹੈ।

Leave a Reply

Your email address will not be published. Required fields are marked *