Tuesday, December 1, 2020
Home > News > ਸਰਕਾਰ ਨੇ ਕਰ ਦਿੱਤਾ ਐਲਾਨ, ਏਨੇ ਰੁਪਏ ਵਧਾ ਦਿੱਤੇ ਝੋਨੇ ਸਮੇਤ ਬਾਕੀ ਫ਼ਸਲਾਂ ਦੇ ਰੇਟ

ਸਰਕਾਰ ਨੇ ਕਰ ਦਿੱਤਾ ਐਲਾਨ, ਏਨੇ ਰੁਪਏ ਵਧਾ ਦਿੱਤੇ ਝੋਨੇ ਸਮੇਤ ਬਾਕੀ ਫ਼ਸਲਾਂ ਦੇ ਰੇਟ

ਕੇਂਦਰ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਕਾਫੀ ਫਾਇਦਾ ਹੋਣ ਵਾਲਾ ਹੈ। ਕੇਂਦਰੀ ਕੈਬਿਨੇਟ ਦੀ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾੰਫ਼੍ਰੇੰਸ ਦੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਤੋਮਰ ਵੱਲੋਂ 2020-21 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (MSP) ਵਿਚ 53 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ, ਯਾਨੀ ਇਸਨੂੰ 1,868 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਤੇਲ ਬੀਜਾਂ, ਦਾਲਾਂ ਅਤੇ ਅਨਾਜ ਦੀਆਂ ਕੀਮਤਾਂ ’ਚ ਵੀ ਵਾਧਾ ਕੀਤਾ ਗਿਆ ਹੈ।

ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਮੰਡਲ ਵੱਲੋਂ ਖੇਤੀ ਲਾਗਤ ਅਤੇ ਕੀਮਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 14 ਫ਼ਸਲਾਂ ਦਾ MSP ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦਾ ਸਮਰਥਨ ਮੁੱਲ ਵਧਣ ਨਾਲ ਕਿਸਾਨਾਂ ਨੂੰ ਲਾਗਤ ’ਤੇ 50 ਫ਼ੀਸਦੀ ਲਾਭ ਹੋਣਾ ਤੈਅ ਹੋਵੇਗਾ। ਇਸ ਬੈਠਕ ਵਿਚ A ਗ੍ਰੇਡ ਝੋਨੇ ਦਾ MSP 1,835 ਰੁਪਏ ਤੋਂ ਵਧਾ ਕੇ 1,888 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਇਸੇ ਤਰਾਂ 2020-21 ਸੀਜ਼ਨ ਲਈ ਕਪਾਹ (ਦਰਮਿਆਨੇ ਰੇਸ਼ੇ) ਦਾ MSP 260 ਰੁਪਏ ਵਧਾ ਕੇ 5,515 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ ਜੋ ਕਿ ਇਹ ਪਿਛਲੇ ਸਾਲ 5,255 ਰੁਪਏ ਪ੍ਰਤੀ ਕੁਇੰਟਲ ਸੀ। ਨਾਲ ਹੀ ਲੰਬੇ ਰੇਸ਼ੇ ਵਾਲੇ ਕਪਾਹ ਦਾ ਸਮਰਥਨ ਮੁੱਲ 5,550 ਰੁਪਏ ਤੋਂ ਵਧਾ ਕੇ 5,825 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਲਿਆ ਗਿਆ ਹੀ। ਇਸੇ ਪ੍ਰਕਾਰ ਮਾਂਹ, ਬਾਜਰਾ, ਸੂਰਜਮੁਖੀ, ਮੱਕੀ ਅਤੇ ਬਾਕੀ ਦਾਲਾਂ ਦੇ ਸਮਰਥਨ ਮੁੱਲ ਵਿਚ ਵੀ ਵਾਧਾ ਕਰ ਦਿੱਤਾ ਗਿਆ ਹੈ।

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਫੈਸਲੇ ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਵੱਲੋਂ ਜੀਰੀ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਰੱਦ ਕੀਤਾ ਹੈ। ਕੈਪਟਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਇਹ ਮੰਗ ਕੀਤੀ ਗਈ ਸੀ ਕਿ ਝੋਨੇ ਦਾ ਭਾਅ 2902 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਜਾਵੇ, ਪਰ ਮੰਤਰੀ ਮੰਦਰ ਵੱਲੋਂ ਸਿਰਫ 53 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ ।

ਨਾਲ ਹੀ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਇੱਕ ਹੋਰ ਰਾਹਤ ਦਿੰਦਿਆਂ ਇਹ ਕਿਹਾ ਗਿਆ ਕਿ ਜਿਨ੍ਹਾਂ ਕਿਸਾਨਾਂ ਨੇ ਸਾਲਾਨਾ 4 ਫੀਸਦ ਰਿਆਇਤੀ ਦਰਾਂ ’ਤੇ ਖੇਤੀ ਕਰਜ਼ਾ ਲਿਆ ਹੈ ਅਤੇ ਉਹ 1 ਮਾਰਚ ਤੋਂ ਬਾਅਦ ਇਸ ਦਾ ਭੁਗਤਾਨ ਨਹੀਂ ਕਰ ਸਕੇ, ਹੁਣ ਉਹ ਕਿਸਾਨ 31 ਅਗਸਤ ਤੱਕ ਇਸ ਕਰਜ਼ੇ ਦਾ ਭੁਗਤਾਨ ਕਰ ਸਕਦੇ ਹਨ। ਦੱਸ ਦੇਈਏ ਕਿ ਕਿਸਾਨਾਂ ਨੂੰ ਦੂਜੀ ਵਾਰ ਕਰਜ਼ੇ ਦੀ ਕਿਸ਼ਤ ਭਰਨ ਲਈ ਵਾਧੂ ਸਮਾਂ ਦਿੱਤਾ ਗਿਆ ਹੈ। ਇਸਦੇ ਨਾਲ ਹੀ ਖੇਤੀਬਾੜੀ ਮੰਤਰੀ ਦਾ ਕਿਹਾ ਹੈ ਕਿ 31 ਅਗਸਤ ਤੋਂ ਪਹਿਲਾਂ ਆਪਣਾ ਕਰਜ਼ਾ ਭਰਨ ਵਾਲੇ ਕਿਸਾਨਾਂ ਨੂੰ 4 ਫੀਸਦ ਵਿਆਜ਼ ਤੋਂ ਰਾਹਤ ਦਿੱਤੀ ਜਾਵੇਗੀ।

Leave a Reply

Your email address will not be published. Required fields are marked *