Friday, October 23, 2020
Home > News > ਕਿਸਾਨਾਂ ਲਈ ਖੁਸ਼ਖਬਰੀ! ਕਰਜ਼ਾ ਮਾਫੀ ਨੂੰ ਲੈ ਕੇ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ- ਦੇਖੋ ਪੂਰੀ ਖ਼ਬਰ

ਕਿਸਾਨਾਂ ਲਈ ਖੁਸ਼ਖਬਰੀ! ਕਰਜ਼ਾ ਮਾਫੀ ਨੂੰ ਲੈ ਕੇ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ- ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਪੂਰੇ ਦੇਸ਼ ਵਿੱਚ ਲਗਾਤਾਰ ਪਿਛਲੇ ਦੋ ਮਹੀਨੇ ਤੋਂ ਲੌਕਡਾਊਨ ਹੋਣ ਕਾਰਨ ਹਰ ਖੇਤਰ ਪ੍ਰਭਾਵਿਤ ਹੋਇਆ ਹੈ, ਇਸੇ ਤਰਾਂ ਕਿਸਾਨਾਂ ਨੂੰ ਵੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਦੀ ਆਰਥਿਕ ਹਾਲਤ ਵੀ ਇਸ ਸਮੇਂ ਕੁਝ ਠੀਕ ਨਹੀਂ ਹੈ। ਮੰਦੀ ਦੇ ਇਸ ਦੌਰ ਵਿੱਚ ਸਭਤੋਂ ਜਿਆਦਾ ਛੋਟੇ ਕਿਸਾਨ ਪ੍ਰਭਾਵਿਤ ਹੋਏ ਹਨ।

ਖਾਸ ਕਰਕੇ ਜਿਨ੍ਹਾਂ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ ਅਤੇ ਉਨ੍ਹਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਭਰਨੀਆਂ ਹੁੰਦੀਆਂ ਹਨ। ਲਾਕ ਡਾਊਨ ਦੇ ਕਾਰਨ ਕਿਸਾਨ ਲੋਨ ਦੀਆਂ ਕਿਸ਼ਤਾਂ ਭਰਨ ਵਿੱਚ ਅਸਮਰਥ ਰਹੇ ਹਨ ਜਿਸ ਕਾਰਨ ਕਿਸਾਨਾਂ ਨੂੰ ਇਹ ਡਰ ਹੈ ਕਿ ਉਨ੍ਹਾਂ ਨੂੰ ਵੱਧ ਵਿਆਜ ਦੇਣਾ ਪਏਗਾ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਕਰਜ਼ੇ ਕਾਰਨ ਆਏ ਦਿਨ ਕਿਸਾਨ ਖੁਦਕੁਸ਼ੀਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ।

ਪਰ ਹੁਣ ਕਿਸਾਨਾਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਖਾਸਕਰ ਛੋਟੇ ਕਿਸਾਨਾਂ ਨੂੰ ਫਾਇਦਾ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 1.30 ਲੱਖ ਕਿਸਾਨਾਂ ਵੱਲੋਂ ਸਹਿਕਾਰੀ ਤੇ ਕੋ-ਅਪਰੇਟਿਵ ਬੈਂਕਾਂ ਤੋਂ ਲਏ ਕਰਜ਼ੇ ਦਾ ਵਿਆਜ਼ ਮਾਫ ਕਰਨ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਵਿੱਚ ਕਿਸਾਨਾਂ ਦੀ ਕੁੱਲ ਗਿਣਤੀ 10.53 ਲੱਖ ਹੈ ਅਤੇ ਇਨ੍ਹਾਂ ਵਿਚੋਂ 3.20 ਲੱਖ ਕਿਸਾਨ ਅਜਿਹੇ ਹਨ ਜਿੰਨ੍ਹਾਂ ਕੋਲ ਢਾਈ ਏਕੜ ਤਕ ਜ਼ਮੀਨ ਹੈ।ਇਸ ਸੰਖਿਆ ਵਿਚੋਂ 1.30 ਲੱਖ ਕਿਸਾਨ ਅਜਿਹੇ ਹਨ ਜਿਨ੍ਹਾਂ ‘ਤੇ ਸਹਿਕਾਰੀ ਤੇ ਕੋ-ਅਪਰੇਟਿਵ ਬੈਂਕਾਂ ਦਾ ਕਰਜ਼ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਹੀ ਪੰਜਾਬ ਸਰਕਾਰ ਨੇ ਸੂਬੇ ਦੇ ਛੋਟੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ਾ ਮਾਫ ਕੀਤਾ ਹੋਇਆ ਹੈ।

Copyright Rex Shutterstock 2016;49256576;5400;3600;1478793144;Thu, 10 Nov 2016 15:52:24 GMT;0

ਕਿਸਾਨਾਂ ਦੇ ਕਰਜ਼ੇ ਦਾ ਵਿਆਜ ਮਾਫ ਕਰਨ ਦੇ ਨਾਲ ਹੀ ਇੱਕ ਰਾਹਤ ਇਹ ਵੀ ਹੈ ਕਿ ਇਸਦੀ ਕਿਸ਼ਤ ਵੀ ਅੱਗੇ ਵਧਾਈ ਜਾਵੇਗੀ। ਇਸ ਲਈ ਸਹਿਕਾਰਤਾ ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਅਜਿਹੇ ਕਿਸਾਨਾਂ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਨਾਲ ਹੀ ਉਨ੍ਹਾਂ ਦੇ ਵਿਆਜ਼ ਦੀ ਰਾਸ਼ੀ ਦਾ ਪਤਾ ਲਗਾਇਆ ਜਾਵੇ।

Leave a Reply

Your email address will not be published. Required fields are marked *