Wednesday, October 28, 2020
Home > News > ਕੈਪਟਨ ਨੇ ਮੰਨੀ ਪ੍ਰਤਾਪ ਬਾਜਵਾ ਦੀ ਗੱਲ, ਹੁਣੇ ਹੁਣੇ ਕਿਸਾਨਾਂ ਲਈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਕੈਪਟਨ ਨੇ ਮੰਨੀ ਪ੍ਰਤਾਪ ਬਾਜਵਾ ਦੀ ਗੱਲ, ਹੁਣੇ ਹੁਣੇ ਕਿਸਾਨਾਂ ਲਈ ਲਿਆ ਇਹ ਵੱਡਾ ਫੈਸਲਾ-ਦੇਖੋ ਪੂਰੀ ਖ਼ਬਰ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘੇਰਾਬੰਦੀ ਕਿਸਾਨਾਂ ਨੂੰ ਰਾਸ ਆਈ ਹੈ। ਬਾਜਵਾ ਵੱਲੋਂ ਕੈਪਟਨ ਨੂੰ ਚਿੱਠੀ ਲਿਖ ਕੇ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਕਿਹਾ ਸੀ।ਇਸ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕੀਤੀ ਗਈ।

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ। ਰੰਧਾਵਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਲਈ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤੇ ਲੱਗਪਗ 12 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵੱਲੋਂ ਆਪਣੇ ਪੱਧਰ ‘ਤੇ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ 2018-19 ਦੇ ਸਾਰੇ ਬਕਾਏ ਅਦਾ ਹੋ ਚੁੱਕੇ ਹਨ ਅਤੇ ਸਾਲ 2019-20 ਲਈ ਬਾਕੀ ਰਹਿੰਦੇ ਬਕਾਏ ਦੀ ਅਦਾਇਗੀ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।

ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲੱਗਭੱਗ 60 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਕੋਰੋਨਾਵਾਇਰਸ ਤੇ ਲੌਕਡਾਊਨ ਦੇ ਚੱਲਦਿਆਂ ਸਰਕਾਰੀ ਮਾਲੀਆ ਪ੍ਰਾਪਤੀ ਵਿੱਚ ਆਈ ਗਿਰਾਵਟ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *