Saturday, October 31, 2020
Home > News > ਹੁਣੇ ਹੁਣੇ ਝੋਨਾ ਲਾਉਣ ਵਾਲੇ ਕਿਸਾਨਾਂ ਲਈ ਆਈ ਬਹੁਤ ਹੀ ਜਰੂਰੀ ਖ਼ਬਰ ਹੋ ਜਾਓ ਸਾਵਧਾਨ-ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਝੋਨਾ ਲਾਉਣ ਵਾਲੇ ਕਿਸਾਨਾਂ ਲਈ ਆਈ ਬਹੁਤ ਹੀ ਜਰੂਰੀ ਖ਼ਬਰ ਹੋ ਜਾਓ ਸਾਵਧਾਨ-ਦੇਖੋ ਪੂਰੀ ਖ਼ਬਰ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਫਸਲ ਨੂੰ ਪਾਣੀ ਲਾਉਣ ਅਤੇ ਨਦੀਨਾਂ ਦੀ ਰੋਕਥਾਮ ਲਈ ਵਿਸ਼ੇਸ਼ ਉੱਦਮ ਕਰਨ ਦੀ ਜਰੂਰਤ ਹੈ। ਡਾ. ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਜ਼ਮੀਨ ਦੀ ਕਿਸਮ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ 5-10 ਦਿਨਾਂ ਦੇ ਵਕਫੇ ’ਤੇ ਪਾਣੀ ਦੇਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਨਦੀਨਾਂ ਦੀ ਸਮੱਸਿਆ ਦੇ ਹੱਲ ਲਈ ਵਧੇਰੇ ਸੁਚੇਤ ਹੋਣ ਦੀ ਜ਼ਰੂਰਤ ਹੈ। ਡਾ. ਸਿੰਘ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਫਸਲ ਵਿੱਚ ਸੁਆਂਕ ਅਤੇ ਮੌਥੇ ਵਰਗੇ ਨਦੀਨ ਹੋਣ ਤਾਂ ਬਿਜਾਈ ਤੋਂ 20-25 ਦਿਨਾਂ ਬਾਅਦ 100 ਐੱਮ.ਐੱਲ ਪ੍ਰਤੀ ਏਕੜ ਨੋਮਨੀਗੋਲਡ 10 ਐੱਸ.ਸੀ ਦੀ ਸਪਰੇ 150 ਲੀਟਰ ਪਾਣੀ ਵਿੱਚ ਘੋਲ ਕੇ ਕਰਨੀ ਚਾਹੀਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਵੱਲੋਂ ਝੋਨੇ ਦਾ ਮੋਥਾ, ਗੰਡੀ ਵਾਲਾ ਮੋਥਾ ਜਾਂ ਚੋੜੀ ਪੱਤਿਆਂ ਵਾਲੇ ਨਦੀਨ ਜਿਵੇਂ ਕਿ ਮਿਰਚ ਬੂਟੀ, ਚੌਲਾਈ, ਦੌਧਕ ਆਦਿ ਦੇ ਹੋਣ ਬਾਰੇ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਤਾਂ ਵਿੱਚ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਪ੍ਰਤੀ ਏਕੜ 16 ਗ੍ਰਾਮ ਸੈਗਮੈਂਟ ਨਾਮ ਦੀ ਦਵਾਈ ਜਾਂ 8 ਗ੍ਰਾਮ ਐਲਮਿਕਸ ਨੂੰ 150 ਲੀਟਰ ਪਾਣੀ ਵਿੱਚ ਘੋਲ ਕੇ ਸਪਰੇ ਕਰਨ ਦੀ ਸਿਫਾਰਿਸ਼ ਹੈ।

ਡਾ. ਸੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਗਾਹੇ-ਬੁਗਾਹੇ ਗੇੜਾ ਜਰੂਰ ਮਾਰਨ ਤਾਂ ਜੋ ਵੇਲੇ ਸਿਰ ਸ਼ਿਫਾਰਿਸ਼ਾਂ ਅਨੁਸਾਰ ਢੁੱਕਵੇਂ ਉਪਰਾਲੇ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਕਈਂ ਥਾਈਂ ਗੁੱੜਤ-ਮਧਾਣਾ, ਚਿੱੜੀ ਘਾਹ ਜਾਂ ਤੱਕੜੀ ਘਾਹ ਦੀ ਸਮੱਸਿਆ ਵੀ ਹੋ ਸਕਦੀ ਹੈ। ਇਨ੍ਹਾਂ ਦੀ ਰੋਕਥਾਮ ਲਈ ਬਿਜਾਈ ਤੋਂ 20 ਦਿਨ ਬਾਅਦ 400 ਐੱਮ.ਐੱਲ. ਰਾਈਸਸਟਾਰ 6.7 ਈ. ਸੀ. ਨੂੰ 150 ਲੀਟਰ ਪਾਣੀ ਵਿੱਚ ਘੋਲ ਕੇ ਸਪਰੇ ਕਰਨਾ ਚਾਹੀਦਾ ਹੈ।

ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਆ ਰਹੀਆਂ ਸਮੱਸਿਆਵਾਂ ਅਤੇ ਉਸ ਦੇ ਨਿਵਾਰਣ ਲਈ ਆਪਣੇ ਹਲਕੇ ਦੇ ਖੇਤੀਬਾੜੀ ਮਾਹਿਰਾਂ ਨਾਲ ਰਾਬਤਾ ਕਾਇਮ ਜ਼ਰੂਰ ਕਰਨ। ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਕਿਉਂਕਿ ਇਸ ਸਾਲ ਜ਼ਿਲ੍ਹੇ ਵਿੱਚ ਸਿੱਧੀ ਬਿਜਾਈ ਹੇਠ ਰਕਬੇ ਵਿੱਚ ਬਹੁਤ ਵਾਧਾ ਹੋਇਆ ਹੈ ਜੋ ਕਿ ਕੁੱਲ ਝੋਨੇ ਹੇਠ ਰਕਬੇ ਦਾ 10 ਤੋਂ 12% ਹੈ ਅਤੇ ਕਈਂ ਕਿਸਾਨਾਂ ਨੂੰ ਇਸ ਤਕਨੀਕ ਪ੍ਰਤੀ ਪੂਰਾ ਤਜਰਬਾ ਵੀ ਨਹੀਂ ਹੈ। ਇਸ ਲਈ ਦੇਖੋ-ਦੇਖੀ ਸਮੱਸਿਆ ਦਾ ਹੱਲ ਆਪਣੇ ਪੱਧਰ ’ਤੇ ਕਰਨ ਨਾਲੋਂ ਖੇਤੀ ਮਾਹਿਰਾਂ ਦੀ ਰਾਇ ਅਨੁਸਾਰ ਕਰਨਾ ਜ਼ਿਆਦਾ ਬੇਹਤਰ ਹੈ। ਉਨ੍ਹਾਂ ਕਿਸਾਨ ਵੀਰਾ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਦਵਾਈ, ਖਾਦ ਆਦਿ ਦੀ ਖਰੀਦ ਹਮੇਸ਼ਾ ਰਜਿਸਟਰਡ ਅਤੇ ਭਰੋਸੇਯੋਗ ਡੀਲਰ ਪਾਸੋਂ ਕੀਤੀ ਜਾਵੇ ਅਤੇ ਖਰੀਦ ਦਾ ਬਿੱਲ ਜ਼ਰੂਰ ਪ੍ਰਾਪਤ ਕੀਤਾ ਜਾਵੇ।

Leave a Reply

Your email address will not be published. Required fields are marked *